ਜਲੰਧਰ ਵੈਸਟ ਜ਼ਿਮਨੀ ਚੋਣ ਦੇ 13 ਜੁਲਾਈ ਨੂੰ ਆਉਣਗੇ ਨਤੀਜੇ, ਲੋਕਾਂ ਨੂੰ ਬੇਸਬਰੀ ਨਾਲ ਉਡੀਕ
The results of the Jalandhar West by-election will come on July 13, people are eagerly waiting
ਜਲੰਧਰ- ਪੰਜਾਬ ਵਿਚ ਜਲੰਧਰ ਵੈਸਟ ਲਈ 10 ਜੁਲਾਈ ਨੂੰ ਪਈਆਂ ਵੋਟਾਂ ਤੋਂ ਬਾਅਦ ਹੁਣ 13 ਜੁਲਾਈ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। 13 ਜੁਲਾਈ ਨੂੰ ਪਈਆਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਸ਼ਾਮ ਨੂੰ ਨਤੀਜੇ ਜਾਰੀ ਕੀਤੇ ਜਾਣਗੇ। ਇਸ ਸੀਟ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੂਰੀ ਕੈਬਨਿਟ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਲੀਡਰਾਂ ਦਾ ਪੂਰਾ ਜ਼ੋਰ ਲੱਗਾ ਹੋਇਆ ਹੈ। ਉਥੇ ਹੀ ਆਪ ਪਾਰਟੀ ਵਿਚ ਰਹਿ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤੇ ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ 2024 ਵਿਚ ਬੀਜੇਪੀ ਵਿਚ ਸ਼ਾਮਲ ਹੋ ਗਏ ਸਨ ਅਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਇਹ ਜ਼ਿਮਨੀ ਚੋਣ ਹੋਈ ਹੈ। ਉਥੇ ਹੀ ਭਾਜਪਾ ਵਲੋਂ ਵੀ ਇਸ ਸੀਟ ਲਈ ਪੂਰਾ ਜ਼ੋਰ ਲਗਾਇਆ ਗਿਆ ਅਤੇ ਜ਼ੋਰਦਾਰ ਤਰੀਕੇ ਨਾਲ ਚੋਣ ਪ੍ਰਚਾਰ ਕੀਤਾ ਗਿਆ। ਹੁਣ ਇਸ ਸੀਟ ‘ਤੇ 13 ਜੁਲਾਈ ਯਾਨੀ ਕਲ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਜਿਸ ਤੋਂ ਬਾਅਦ ਜੇਤੂ ਦਾ ਐਲਾਨ ਕੀਤਾ ਜਾਵੇਗਾ। ਹੁਣ ਵੇਖਣਾ ਹੋਵੇਗਾ ਕਿ ਜਲੰਧਰ ਵੈਸਟ ਤੋਂ ਕਿਹੜਾ ਉਮੀਦਵਾਰ ਸਿਕੰਦਰ ਬਣਦਾ ਹੈ। 13 ਜੁਲਾਈ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਬਾਅਦ ਵਿਚ ਨਤੀਜੇ ਐਲਾਨੇ ਜਾਣਗੇ। ਲੋਕਾਂ ਵਿਚ ਇਸ ਚੋਣ ਨਤੀਜੇ ਨੂੰ ਲੈ ਕੇ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ।